ਕਿਸਾਨ ਨੇ ਖੇਤੀਬਾੜੀ ਅਫਸਰਾਂ ਦੀ ਲਾਈ ਕਲਾਸ ਕਿਹਾ ਪਹਿਲਾਂ ਖੇਤਾਂ ਵਿੱਚ ਆ ਕੇ ਪਰਾਲੀ ਦਰਸ਼ਨ ਕਰੋ

ਡਿਪਟੀ ਕਮਿਸ਼ਨਰ ਫਾਜ਼ਿਲਕਾ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ ਇਸ ਲਈ ਪਰਾਲੀ ਨੂੰ ਅੱਗ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਮਨੁੱਖੀ ਸਰੀਰ ਅਤੇ ਵਾਤਾਵਰਨ ‘ਤੇ ਮਾੜੇ ਪ੍ਰਭਾਵ ਪੈਂਦੇ ਹਨ, ਜਦਕਿ ਜ਼ਮੀਨ ਦੀ ਉਪਜਾਊ ਸ਼ਕਤੀ ‘ਚ ਪਰਾਲੀ ਨੂੰ ਜ਼ਮੀਨ ‘ਚ ਹੀ ਵਾਹੁਣ ਨਾਲ ਵਾਧਾ ਹੁੰਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਇਕੱਲੇ ਜੀਵ-ਜੰਤੂਆਂ ਦਾ ਹੀ ਅੱਗ ਦੀਆਂ ਲਪਟਾਂ ‘ਚਖ਼ਾਤਮਾ ਨਹੀਂ ਹੁੰਦਾ, ਸਗੋਂ ਕਈ ਵਾਰ ਮਨੁੱਖੀ ਜਾਨਾਂ ਵੀ ਅਜਾਈਂ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਵਾਤਾਵਰਨ ਅੱਗ ਲਗਾਉਣ ਨਾਲ ਪੂਰੀ ਤਰ੍ਹਾਂ ਪਲੀਤ ਹੋ ਜਾਂਦਾ ਹੈ ਸਾਹ ਲੈਣਾ ਵੀ ਜਿਸ ਨਾਲ ਔਖਾ ਹੁੰਦਾ ਹੈ ਅਤੇ ਪ੍ਰਦੂਸ਼ਤ ਹਵਾ ਕਾਰਨ ਸਾਡੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਖੇਤਾਂ ‘ਚ ਪਰਾਲੀ ਸਾੜਨ ਨਾਲ ਕੀਮਤੀ ਖੁਰਾਕੀ ਤੱਤਾਂ ਦਾ ਨੁਕਸਾਨ ਹੁੰਦਾ ਹੈ ਅਤੇ ਅਜਿਹੇ ਤੱਤ ਨਸ਼ਟ ਹੋਣ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੱਡੀ ਢਾਹ ਲੱਗਦੀ ਹੈ। ਉਨ੍ਹਾਂ ਕਿਹਾ ਕਿ ਅੱਗ ਦੇ ਧੂੰਏਂ ਕਾਰਨ ਕਈ ਵਾਰ ਸੜਕ ਹਾਦਸੇ ਵੀ ਵਾਪਰ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿਤ ‘ਚ ਤਾਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣਾ ਬਿਲਕੁਲ ਵੀ ਨਹੀਂ ਹੈ ਸਗੋਂ ਮਿੱਤਰ ਕੀੜਿਆਂ ਨੂੰ ਖ਼ਤਮ ਕਰਕੇ ਕਿਸਾਨ ਉਲਟਾ ਆਪਣਾ ਨੁਕਸਾਨ ਹੀ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਾ ਕੇ ਪਿਛਲੇ ਸਾਲਾਂ ‘ਚ ਬਹੁਤ ਸਾਰੇ ਕਿਸਾਨਾਂ ਨੇ ਸਮਾਜ ਅੱਗੇ ਨਿਵੇਕਲੀ ਮਿਸਾਲ ਪੇਸ਼ ਕੀਤੀ ਹੈ ਅਤੇ ਬਾਕੀ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਇਸੇ ਰਾਹ ‘ਤੇ ਚੱਲ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਮਾਹਿਰਾਂ ਦੀ ਸਲਾਹ ਮੁਤਾਬਕ ਜੇਕਰ ਕਿਸਾਨ ਜ਼ਮੀਨ ‘ਚ ਹੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਵਾਹ ਦੇਣ ਤਾਂ ਇਸ ਨਾਲ ਜਿੱਥੇ ਜ਼ਮੀਨ ਦੀ ਗੁਣਵੱਤਾ ਵਧੇਗੀ, ਉੱਥੇ ਬੇਤਹਾਸ਼ਾ ਖਾਦਾਂ ਪਾਉਣ ਦੇ ਰੁਝਾਨ ਨੂੰ ਵੀ ਠੱਲ੍ਹ ਪਵੇਗੀ। ਇਸੇ ਲਈ ਕਿਸਾਨਾਂ ਨੂੰ ਪਰਾਲੀ ਦੀ ਨਿਪਟਾਰੇ ਲਈ ਸਰਕਾਰ ਵੱਲੋਂ ਇਸ ਸਾਲ ਪੈਡੀ ਚੌਪਰ, ਹੈਪੀ ਸੀਡਰ, ਵਰਗੇ ਖੇਤੀ ਸੰਦ ਸਬਸਿਡੀ ‘ਤੇ ਦਿੱਤੇ ਜਾ ਰਹੇ ਹਨ।

Share this...
Share on Facebook
Facebook

Leave a Reply

Your email address will not be published. Required fields are marked *

*

x

Check Also

ਦੁਨੀਆ ਦੀ ਪਹਿਲੀ ਸਿੱਖ ਬੀਬੀ ਬੇਬੇ ਨਾਨਕੀ ਜੀ ਦਾ ਘਰ

ਮਹਾਨ ਕੋਸ਼ ਵਿਚ ਭਾਈ ਕਾਨ੍ਹ ਸਿੰਘ ਨਾਭਾ ਨੇ ਬੇਬੇ ਨਾਨਕੀ ਦੇ ਸਿਰਲੇਖ ਹੇਠ ਲਿਖਿਆ ਹੈ ...

error: