ਸ਼੍ਰੋਮਣੀ ਕਮੇਟੀ ਨੇ ਲਿਖਿਆ ਕੈਪਟਨ ਨੂੰ ਖ਼ਤ ਫਿਰ ਟਲਣਗੀਆਂ ਪੰਚਾਇਤੀ ਚੋਣਾਂ ?

ਪੰਜਾਬ ਸਰਕਾਰ ਨੂੰ ਪੰਚਾਇਤੀ ਚੋਣਾਂ ਦਸੰਬਰ ਮਹੀਨੇ ਦੇ ਅਖ਼ੀਰ ਵਿੱਚ ਨਾ ਕਰਵਾਉਣ ਦੀ ਅਪੀਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ ਹੈ। ਇਸ ਸਬੰਧੀ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਵੀ ਲਿਖਿਆ ਗਿਆ ਹੈ। ਸਮੁੱਚੀ ਸਿੱਖ ਕੌਮ ਦੀਆਂ ਇਸ ਮਹੀਨੇ ਨਾਲ ਵੈਰਾਗਮਈ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਵੱਲੋਂ ਸ਼ਰਧਾ ਤੇ ਵੈਰਾਗ ਦੀ ਭਾਵਨਾ ਨਾਲ ਇਨ੍ਹਾਂ ਸ਼ਹੀਦੀ ਦਿਹਾੜਿਆਂ ਨੂੰ ਮਨਾਇਆ ਜਾਂਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਦਸੰਬਰ ਮਹੀਨਾ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਸਮੇਤ ਮਾਤਾ ਗੁਜਰੀ ਜੀ ਤੇ ਅਨੇਕਾਂ ਗੁਰਸਿੱਖਾਂ ਦੀਆਂ ਸ਼ਹਾਦਤਾਂ ਨਾਲ ਸਬੰਧਤ ਹੈ। ਅਜਿਹੇ ਸਮੇਂ ਪੰਚਾਇਤਾਂ ਦੀਆਂ ਚੋਣਾਂ ਪੰਜਾਬ ਦੇ ਪਿੰਡਾਂ ਅੰਦਰ ਕਰਵਾਉਣੀਆਂ ਠੀਕ ਨਹੀਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਪੰਚਾਇਤੀ ਚੋਣਾਂ ਦੌਰਾਨ ਕਿਹੋ ਜਿਹਾ ਮਾਹੌਲ ਹੁੰਦਾ ਹੈ ਇਹ ਗੱਲ ਕਿਸੇ ਤੋਂ ਲੁਕੀ ਛੁਪੀ ਨਹੀਂ ਹੈ।

ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਚੋਣਾਂ ਅੱਗੇ ਪਾ ਦਿੱਤੀਆਂ ਜਾਣ, ਤਾਂ ਜੋ ਸਮੁੱਚਾ ਸਿੱਖ ਜਗਤ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਮਹਾਨ ਸ਼ਹੀਦਾਂ ਨੂੰ ਸ਼ਹੀਦੀ ਹਫ਼ਤੇ ਦੀ ਵੈਰਾਗਮਈ ਭਾਵਨਾ ਅਨੁਸਾਰ ਸ਼ਰਧਾ ਤੇ ਸਤਿਕਾਰ ਭੇਟ ਕਰ ਸਕਣ। ਉਧਰ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਹੈ ਕਿ 29 ਤੋਂ 31 ਦਸੰਬਰ ਵਿਚਾਲੇ ਅਠਾਈ ਤਰੀਕ ਨੂੰ ਜੋੜ ਮੇਲਾ ਖਤਮ ਹੋਣ ਮਗਰੋਂ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਪੰਜਾਬ ਵਿੱਚ ਲਗਾਤਾਰ ਟਲ ਰਹੀਆਂ ਪੰਚਾਇਤਾਂ ਚੋਣਾਂ ਹੁਣ ਦਸੰਬਰ ਵਿੱਚ ਹੋਣ ਦੀ ਉਮੀਦ ਜਾਗੀ ਹੈ। ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਇਸ ਬਾਰੇ ਸੰਕੇਤ ਦਿੱਤੇ ਹਨ। ਚਰਚਾ ਹੈ ਕਿ ਪੰਜਾਬ ਸਰਕਾਰ ਰਾਖਵੀਆਂ ਸੀਟਾਂ ਬਾਰੇ ਲਿਸਟ ਫਾਈਨਲ ਕਰਨ ਵਿੱਚ ਦੇਰੀ ਕਰ ਰਹੀ ਹੈ। ਇਸ ਲਈ ਚੋਣਾਂ ਲਟਕਦੀਆਂ ਆ ਰਹੀਆਂ ਹਨ।

Share this...
Share on Facebook
Facebook

Leave a Reply

Your email address will not be published. Required fields are marked *

*

x

Check Also

ਜਾਣੋ ਰਾਜ ਬਰਾੜ ਦੇ ਬੱਚਿਆਂ ਪੁੱਤਰ ਅਤੇ ਧੀ ਬਾਰੇ

ਜਿਨ੍ਹਾਂ ਨੇ ਪੰਜਾਬੀ ਗਾਇਕੀ ‘ਚ ਬਹੁਤ ਵੱਡਾ ਯੋਗਦਾਨ ਪਾਇਆ ਰਾਜ ਬਰਾੜ ਇੱਕ ਅਜਿਹੀ ਸ਼ਖ਼ਸੀਅਤ ਸਨ। ...

error: