ਹੁਣ ਪੰਜਾਬ ਚ ਵੀ ਜਰਨਲ ਵਰਗ ਨੂੰ ਮਿਲੇਗਾ ਨੌਕਰੀਆਂ ਲਈ ਰਾਖਵਾਂਕਰਨ

ਪੰਜਾਬ ਸਰਕਾਰ ਨੇ ਵੀ ਜਨਰਲ ਵਰਗ ਨੂੰ 10 ਫ਼ੀਸਦੀ ਰਾਖਵਾਂ ਕਰਨ ਦੇਣ ਦੇ ਲੋਕਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਵੱਲੋਂ ਇਤਿਹਾਸਕ ਫੈਸਲੇ ਨੂੰ ਲਾਗੂ ਕਰ ਦਿੱਤਾ ਹੈ। ਇਸ ਬਾਰੇ ਰਸਮੀ ਨੋਟੀਫ਼ਿਕੇਸ਼ਨ ਸਰਕਾਰ ਵਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਸਿੱਧੀ ਭਰਤੀ ਅਤੇ ਹੋਰ ਤਰ੍ਹਾਂ ਦੀਆਂ ਸਰਕਾਰੀ ਨੌਕਰੀਆਂ ਵਿਚ ਲਾਗੂ ਹੋਵੇਗਾ। ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਰਾਖਵਾਂਕਰਨ ਵਿੰਗ ਵੱਲੋਂ ਨੋਟੀਫਿਕੇਸ਼ਨ ਸਾਰੇ ਵਿਭਾਗਾਂ ਨੂੰ ਭੇਜ ਦਿੱਤਾ ਗਿਆ ਹੈ।

ਜਿਨ੍ਹਾਂ ਨੇ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਰਾਖਵਾਂਕਰਨ ਦਾ ਲਾਭ ਨਹੀਂ ਲਿਆ ਜਨਰਲ ਵਰਗ ਦੇ ਉਨ੍ਹਾਂ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ ਅਤੇ ਜਿਨ੍ਹਾਂ ਦੇ ਪਰਿਵਾਰ ਦੀ ਕੁਲ ਆਮਦਨ 8 ਲੱਖ ਰੁਪਏ ਤੋਂ ਘੱਟ ਹੈ, ਉਹ ਇਸ ਨਵੀਂ ਰਾਖਵਾਂਕਰਨ ਵਿਵਸਥਾ ਦੇ ਤਹਿਤ ਯੋਗ ਮੰਨੇ ਜਾਣਗੇ। ਬਿਨੈ ਕਰਨ ਵਾਲੇ ਵਿਅਕਤੀ ਦੇ ਨਾਲ ਉਸਦੇ ਮਾਤਾ–ਪਿਤਾ, 18 ਸਾਲ ਤੋਂ ਘੱਟ ਉਮਰ ਦੇ ਭਰਾ –ਭੈਣ, ਪਤੀ ਅਤੇ ਨਾਬਾਲਗ ਬੱਚਿਆਂ ਨੂੰ ਪਰਿਵਾਰ ਦੀ ਸ਼੍ਰੇਣੀ ਵਿਚ ਰੱਖਿਆ ਜਾਵੇਗਾ। ਕੁਲ ਆਮਦਨ ਦੀ ਜਾਂਚ ਪਰਿਵਾਰ ਦੇ ਸਾਰੇ ਸਰੋਤਾਂ ਤੋਂ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਜਿਨ੍ਹਾਂ ਪਰਿਵਾਰਾਂ ਕੋਲ 5 ਏਕੜ ਜਾਂ ਉਸ ਤੋਂ ਜ਼ਿਆਦਾ ਦੀ ਖੇਤੀ ਕਰਨ ਵਾਲੀ ਜ਼ਮੀਨ ਹੈ ਜਾਂ 1 ਹਜ਼ਾਰ ਵਰਗ ਫੁੱਟ ਜਾਂ ਇਸ ਤੋਂ ਜ਼ਿਆਦਾ ਖੇਤਰਫਲ ਦਾ ਘਰ ਹੋਵੇਗਾ ਉਨ੍ਹਾਂ ਨੂੰ ਰਾਖਵਾਂਕਰਨ ਦਾ ਲਾਭ ਨਹੀਂ ਲੈ ਸਕਣਗੇ। ਇਸ ਫ਼ੈਸਲੇ ਦੀ ਕਾਫ਼ੀ ਦੇਰ ਤੋਂ ਉਡੀਕ ਕੀਤੀ ਜਾ ਰਹੀ ਸੀ, ਕਿਉਂਕਿ ਆਰਥਿਕ ਤੌਰ ‘ਤੇ ਪਛੜੇ ਜਨਰਲ ਵਰਗ ਦੇ ਲੋਕਾਂ ਲਈ ਵੀ ਰਾਖਵਾਂ ਕਰਨ ਬਹੁਤ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰੀ ਨੌਕਰੀਆਂ ‘ਚ ਜਨਰਲ ਵਰਗ ਦੇ ਲੋਕਾਂ ਲਈ ਸਿਰਫ਼ 50 ਫ਼ੀਸਦੀ ਹੀ ਸੀਟਾਂ ਬਚਦੀਆਂ ਸਨ। ਉਹ ਵੀ ਵੱਡੇ ਲੋਕਾਂ ਦੇ ਹਿੱਸੇ ਹੀ ਆਉਂਦੀਆਂ ਸਨ, ਪਰ ਜਨਰਲ ਵਰਗ ਦੇ ਆਰਥਿਕ ਪੱਖੋਂ ਕਮਜ਼ੋਰ ਲੋਕ ਇਨ੍ਹਾਂ ਤੋਂ ਵਾਂਝੇ ਹੀ ਰਹਿ ਜਾਂਦੇ ਸਨ।

Share this...
Share on Facebook
Facebook

Leave a Reply

Your email address will not be published. Required fields are marked *

*

x

Check Also

ਦੁਨੀਆ ਦੀ ਪਹਿਲੀ ਸਿੱਖ ਬੀਬੀ ਬੇਬੇ ਨਾਨਕੀ ਜੀ ਦਾ ਘਰ

ਮਹਾਨ ਕੋਸ਼ ਵਿਚ ਭਾਈ ਕਾਨ੍ਹ ਸਿੰਘ ਨਾਭਾ ਨੇ ਬੇਬੇ ਨਾਨਕੀ ਦੇ ਸਿਰਲੇਖ ਹੇਠ ਲਿਖਿਆ ਹੈ ...

error: