ਪ੍ਰਾਈਵੇਟ ਸਕੂਲਾਂ ‘ਤੇ ਨਵੇਂ ਸਿੱਖਿਆ ਮੰਤਰੀ ਦਾ ਵੱਡਾ ਐਕਸ਼ਨ

ਪ੍ਰਾਈਵੇਟ ਸਕੂਲਾਂ ‘ਤੇ ਸ਼ਿਕੰਜਾ ਕੱਸਣਾ ਪੰਜਾਬ ਦੇ ਨਵੇਂ ਬਣੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਸ਼ੁਰੂ ਕਰ ਦਿੱਤਾ ਹੈ। ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਦੇ ਆਰਥਿਕ ਸ਼ੋਸ਼ਣ ਸਬੰਧੀ ਮਿਲੀਆਂ ਰਿਪੋਰਟਾਂ ਨੂੰ ਮੰਤਰੀ ਨੇ ਗੰਭੀਰਤਾ ਨਾਲ ਲਿਆ ਹੈ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਿਤਾਬਾਂ ਜਾਂ ਵਰਦੀਆਂ ਖਰੀਦਣ ਲਈ ਸੀਬੀਐਸਈ/ਆਈਸੀਐਸਈ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਸਕੂਲਾਂ ਵੱਲੋਂ ਸੁਝਾਈਆਂ ਦੁਕਾਨਾਂ/ਫਰਮਾਂ ਤੋਂ ਮਜ਼ਬੂਰ ਕਰਨ ਦੀ ਪ੍ਰਥਾ ਖਤਮ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।

ਸਕੂਲ ਦੀ ਹਦੂਦ ਅੰਦਰ ਕਿਤਾਬਾਂ ਤੇ ਵਰਦੀਆਂ ਦੀ ਵਿਕਰੀ ਉਪਰ ਵੀ ਉਨ੍ਹਾਂ ਸਖਤ ਕਾਰਵਾਈ ਕਰਦਿਆਂ ਰੋਕ ਲਾ ਦਿੱਤੀ ਹੈ। ਸਿੰਗਲਾ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਮੁਤਾਬਕ ਸਕੂਲ ਵੱਲੋਂ ਲਾਈ ਗਈ ਵਰਦੀ ਘੱਟੋ-ਘੱਟ ਤਿੰਨ ਸਾਲ ਲਈ ਲਾਗੂ ਰਹੇਗੀ। ਇਸ ਸਮੇਂ ਦੌਰਾਨ ਕਿਸੇ ਕਿਸਮ ਦੀ ਕੋਈ ਤਬਦੀਲੀ ਵਰਦੀ ਦੇ ਰੰਗ ਤੇ ਡਿਜ਼ਾਈਨ ਵਿੱਚ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਰਦੀ ਦੇ ਰੰਗ, ਡਿਜ਼ਾਈਨ, ਟੈਕਸਚਰ/ਮਟੀਰੀਅਲ ਆਦਿ ਸਬੰਧੀ ਸਾਰੀ ਜਾਣਕਾਰੀ ਸਕੂਲ ਦੀ ਵੈੱਬਸਾਈਟ ਉਪਰ ਅਪਲੋਡ ਕਰਨ ਦੇ ਹੁਕਮ ਵੀ ਦਿੱਤੇ ਹਨ।

ਉਨ੍ਹਾਂ ਸਕੂਲ ਅਥਾਰਟੀਆਂ ਲਈ ਇਹ ਵੀ ਲਾਜ਼ਮੀ ਕੀਤਾ ਹੈ ਕਿ ਉਹ ਬੋਰਡ ਦੇ ਸਿਲੇਬਸ ’ਤੇ ਅਧਾਰਤ ਪ੍ਰਵਾਨਤ ਕਿਤਾਬਾਂ ਹੀ ਵਰਤੀਆਂ ਜਾਣ। ਇਨ੍ਹਾਂ ਕਿਤਾਬਾਂ ਦੀ ਸੂਚੀ ਸਕੂਲ ਦੀ ਵੈੱਬਸਾਈਟ ਉਪਰ ਅਪਲੋਡ ਕੀਤੀ ਜਾਵੇ ਤਾਂ ਜੋ ਵਿਦਿਆਰਥੀ/ਮਾਪੇ ਆਪਣੀ ਸਹੂਲਤ ਮੁਤਾਬਕ ਕਿਸੇ ਵੀ ਥਾਂ ਤੋਂ ਕਿਤਾਬਾਂ ਖਰੀਦ ਸਕਣ। ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦਾ ਵੀ ਇਸ ਤੋਂ ਇਲਾਵਾ ਅਹਿਮ ਮਾਮਲਾ ਹੈ। ਪ੍ਰਾਈਵੇਟ ਸਕੂਲ ਮੋਟੀਆਂ ਫੀਸਾਂ ਤੇ ਹੋਰ ਖਰਚੇ ਵਸੂਲਦੇ ਹਨ। ਇਹ ਮਾਮਲਾ ਪਿਛਲੇ ਸਮੇਂ ਵਿੱਚ ਕਾਫੀ ਗਰਮਾਇਆ ਰਿਹਾ ਹੈ। ਇਸ ਬਾਰੇ ਵੀ ਸਰਕਾਰ ਕੋਲ ਕਈ ਸ਼ਿਕਾਇਤਾਂ ਪਹੁੰਚ ਰਹੀਆਂ ਹਨ। ਉਂਝ ਇਸ ਬਾਰੇ ਮੰਤਰੀ ਨੇ ਕੋਈ ਫੈਸਲਾ ਨਹੀਂ ਲਿਆ।

Share this...
Share on Facebook
Facebook

Leave a Reply

Your email address will not be published. Required fields are marked *

*

x

Check Also

ਦੁਨੀਆ ਦੀ ਪਹਿਲੀ ਸਿੱਖ ਬੀਬੀ ਬੇਬੇ ਨਾਨਕੀ ਜੀ ਦਾ ਘਰ

ਮਹਾਨ ਕੋਸ਼ ਵਿਚ ਭਾਈ ਕਾਨ੍ਹ ਸਿੰਘ ਨਾਭਾ ਨੇ ਬੇਬੇ ਨਾਨਕੀ ਦੇ ਸਿਰਲੇਖ ਹੇਠ ਲਿਖਿਆ ਹੈ ...

error: