ਪਾਕਿਸਤਾਨ ਦੇ ਲੋਕਾਂ ਨੂੰ ਵੀ ਹਰਭਜਨ ਮਾਨ ਦੇ ਗੀਤ ਨੇ ਕੀਤਾ ਭਾਵੁਕ

ਸਰੋਤਿਆਂ ਦਾ ਭਰਵਾਂ ਹੁੰਗਾਰਾ ਹਰਭਜਨ ਮਾਨ ਦੇ ਨਵੇਂ ਗੀਤ ਨੂੰ ਤੇਰੇ ਪਿੰਡ ਗਈ ਸਾਂ ਵੀਰਾ ਵੇ ਨੂੰ ਮਿਲ ਰਿਹਾ ਹੈ। ਇਸ ਗੀਤ ‘ਚ ਏਨੇ ਵੈਰਾਗਮਈ ਢੰਗ ਨਾਲ ਭੈਣ ਭਰਾ ਦੇ ਰਿਸ਼ਤੇ ਨੂੰ ਪੇਸ਼ ਕੀਤਾ ਗਿਆ ਹੈ ਕਿ ਕਿਸੇ ਪੱਥਰ ਦਿਲ ਇਨਸਾਨ ਦੀਆਂ ਅੱਖਾਂ ਚੋਂ ਵੀ ਹੰਜੂ ਆ ਜਾਣ। ਹਰਭਜਨ ਮਾਨ ਨੇ ਇੱਕ ਵੀਡੀਓ ਵੀ ਸ਼ੇਅਰ ਕੀਤਾ ਹੈ। ਜਿਸ ‘ਚ ਇੱਕ ਬਜ਼ੁਰਗ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਇਸ ਗੀਤ ਨੂੰ ਵੇਖ ਕੇ ਨਹੀਂ ਰੋਕ ਸਕਿਆ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਇਹ ਬਜ਼ੁਰਗ ਟੀਵੀ ‘ਤੇ ਹਰਭਜਨ ਮਾਨ ਦਾ ਗੀਤ ਵੇਖ ਕੇ ਆਪਣੇ ਆਪ ‘ਤੇ ਕਾਬੂ ਨਹੀਂ ਰੱਖ ਸਕਿਆ ਅਤੇ ਉਸ ਦੀਆਂ ਅੱਖਾਂ ਚੋਂ ਹੰਜੂ ਵਹਿ ਤੁਰੇ।

ਹਰਭਜਨ ਮਾਨ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ “Dilan deeyan sanjha, jazbatan de geet. All the way from Sargodha, Pakistan” ਇਸ ਤੋਂ ਸਾਬਿਤ ਹੁੰਦਾ ਹੈ ਕਿ ਭਾਰਤ ਹੀ ਨਹੀਂ ਪਾਕਿਸਤਾਨ ‘ਚ ਵੀ ਹਰਭਜਨ ਮਾਨ ਦਾ ਇਹ ਗੀਤ ਸੁਣਿਆ ਜਾ ਰਿਹਾ ਹੈ ਅਤੇ ਹਰਭਜਨ ਮਾਨ ਦੇ ਇਸ ਗੀਤ ਨੂੰ ਵੇਖ ਕੇ ਹਰ ਕੋਈ ਭਾਵੁਕ ਹੋ ਜਾਂਦਾ ਹੈ। ਦੱਸ ਦਈਏ ਕਿ ਹਰਭਜਨ ਮਾਨ ਦਾ ਇਹ ਗੀਤ ‘ਮੇਰੀ ਪਸੰਦ’ ਦੇ ਤਹਿਤ ਕੱਢੇ ਜਾ ਰਹੇ ਉਨ੍ਹਾਂ ਦੇ ਗੀਤਾਂ ਦੀ ਲੜੀ ਚੋਂ ਪਹਿਲਾ ਗੀਤ ਹੈ ।

ਜਿਸ ਦੇ ਬੋਲ ਪ੍ਰਸਿੱਧ ਗੀਤਕਾਰ ਬਾਬੂ ਸਿੰਘ ਮਾਨ ਦੀ ਕਲਮ ਚੋਂ ਨਿਕਲੇ ਹਨ। ਹਰਭਜਨ ਮਾਨ (ਜਨਮ 30 ਦਸੰਬਰ 1965) ਇੱਕ ਪੰਜਾਬੀ ਗਾਇਕ, ਅਦਾਕਾਰ ਅਤੇ ਫ਼ਿਲਮਸਾਜ਼ ਹਨ। ਪੰਜਾਬੀ ਫ਼ਿਲਮਾਂ ਨੂੰ ਦੁਬਾਰਾ ਸੁਰਜੀਤ ਕਰਨ ਦਾ ਸਿਹਰਾ ਇਹਨਾਂ ਨੂੰ ਦਿੱਤਾ ਜਾਂਦਾ ਹੈ। ਇਹਨਾਂ ਦੀਆਂ ਉੱਘੀਆਂ ਫ਼ਿਲਮਾਂ ਵਿਚ ‘ਜੀ ਆਇਆਂ ਨੂੰ’, ‘ਮਿੱਟੀ ’ਵਾਜ਼ਾਂ ਮਾਰਦੀ’, ‘ਜੱਗ ਜਿਉਂਦਿਆਂ ਦੇ ਮੇਲੇ’ ਆਦਿ ਨਾਂ ਸ਼ਾਮਲ ਹਨ। ਮਾਨ ਨੇ ਕਵੀਸ਼ਰ ਕਰਨੈਲ ਸਿੰਘ ਪਾਰਸ “ਰਾਮੂਵਾਲੀਆ” ਤੋਂ ਸੰਗੀਤ ਦੀ ਸਿੱਖਿਆ ਲਈ ਅਤੇ 1980-81 ਵਿਚ ਆਪਣੀ ਗਾਇਕੀ ਦੀ ਸ਼ੁਰੂਆਤ ਕੀਤੀ।

Share this...
Share on Facebook
Facebook

Leave a Reply

Your email address will not be published. Required fields are marked *

*

x

Check Also

ਦੁਨੀਆ ਦੀ ਪਹਿਲੀ ਸਿੱਖ ਬੀਬੀ ਬੇਬੇ ਨਾਨਕੀ ਜੀ ਦਾ ਘਰ

ਮਹਾਨ ਕੋਸ਼ ਵਿਚ ਭਾਈ ਕਾਨ੍ਹ ਸਿੰਘ ਨਾਭਾ ਨੇ ਬੇਬੇ ਨਾਨਕੀ ਦੇ ਸਿਰਲੇਖ ਹੇਠ ਲਿਖਿਆ ਹੈ ...

error: