ਭਗਵੰਤ ਮਾਨ ਦੀ ਆਵਾਜ਼ ਸੰਸਦ ‘ਚ ਪੰਜਾਬ ਦੇ ਭੱਖਦੇ ਮੁੱਦਿਆਂ ‘ਤੇ ਫਿਰ ਗੂੰਜੀ

ਅੱਜ ਖੁੱਲ੍ਹ ਕੇ ਸੰਸਦ ਵਿਚ ਪੰਜਾਬ ਦੇ ਮਸਲੇ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਐਮਪੀ ਭਗਵੰਤ ਮਾਨ ਨੇ ਚੁੱਕੇ ਤੇ ਸਰਕਾਰਾਂ ਦੀਆਂ ਨੀਤੀ ਉਤੇ ਸਵਾਲ ਕੀਤੇ। ਮਾਨ ਨੇ ਸ਼ੁਰੂਆਤ ਕਰਦੇ ਹੋਏ ਆਖਿਆ ਕਿ ਉਹ ਆਪਣੀ ਮਾਂ ਬੋਲੀ ਪੰਜਾਬੀ ਵਿਚ ਹੀ ਬੋਲਣਗੇ। ਉਨ੍ਹਾਂ ਕਿਹਾ ਕਿ ਅਸੀਂ ਚੰਨ ਉਤੇ ਜਾਣ ਦੀਆਂ ਗੱਲਾਂ ਕਰਦੇ ਹਾਂ ਹਨ ਪਰ 120 ਫੁੱਟ ਡੂੰਘੇ ਬੋਰ ਵਿਚ ਡਿੱਗੇ ਬੱਚੇ ਨੂੰ ਸਾਡੀ ਐਨਡੀਆਰਐਫ ਬਾਹਰ ਨਹੀਂ ਕੱਢ ਸਕੀ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਦਾ ਸ਼ਿਕਾਰ ਹੋ ਕੇ ਪੰਜਾਬ ਦਾ ਨੌਜਵਾਨ ਨਸ਼ਿਆਂ ਦੇ ਰਾਹ ਪੈ ਰਿਹਾ ਹੈ।

ਉਨ੍ਹਾਂ ਮੋਦੀ ਉਤੇ ਵੀ ਖੁੱਲ੍ਹ ਕੇ ਤਵਾ ਲਗਾਇਆ। ਨੌਜਵਾਨ ਰੁਜ਼ਗਾਰ ਲਈ ਵਿਦੇਸ਼ ਵਿਚ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਵੀਂ ਜਮਾਤ ਤੱਕ ਬੱਚੇ ਨੂੰ ਸਿਰਫ਼ ਮਾਂ ਬੋਲੀ ਅਤੇ ਮੈਥਸ ਵਿਸ਼ੇ ਬਾਰੇ ਸਿੱਖਿਆ ਦਿੱਤੀ ਜਾਣੀ ਚਾਹੀਦੀ ਹੈ। ਬਾਕੀ ਵਿਸ਼ਿਆਂ ਨੂੰ ਉਹ ਅਗਲੀਆਂ ਜਮਾਤਾਂ ਵਿੱਚ ਸਹੀ ਤਰੀਕੇ ਨਾਲ ਸਮਝ ਸਕਦਾ ਹੈ। ਮਾਂ ਬੋਲੀ ਬੱਚਿਆਂ ਲਈ ਸਿੱਖਣੀ ਬਹੁਤ ਜ਼ਰੂਰੀ ਹੈ। ਭਗਵੰਤ ਮਾਨ ਨੇ ਪੰਜਾਬ ਦੇ ਕੁਝ ਸਕੂਲਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਈ ਨਿੱਜੀ ਸਕੂਲਾਂ ਵਿੱਚ ਬੱਚਿਆਂ ‘ਤੇ ਮਾਂ ਬੋਲੀ ਬੋਲਣ ‘ਤੇ ਜੁਰਮਾਨਾ ਲਾਇਆ ਜਾਂਦਾ ਹੈ। ਅਜਿਹੀ ਪ੍ਰਕਿਰਿਆ ‘ਤੇ ਸਰਕਾਰ ਵੱਲੋਂ ਰੋਕ ਲਗਾਉਣੀ ਚਾਹੀਦੀ ਹੈ ਕਿਉਂਕਿ ਜਿਸ ਸੂਬੇ ਦਾ ਪਾਣੀ ਪੀ ਰਹੇ ਹਾਂ ਉਸ ਸੂਬੇ ਦੀ ਬੋਲੀ ‘ਤੇ ਰੋਕ ਲਗਾਉਣਾ ਗਲਤ ਹੈ।

ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਸੰਸਦ ਭਗਵੰਤ ਮਾਨ ਵੱਲੋਂ ਲੋਕ ਸਭਾ ਚੋਣਾਂ 2019 ਵਿਚ ਇਕ ਵਾਰ ਫਿਰ ਵੱਡੀ ਲੀਡ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ ਗਈ। ਮਾਨ ਦੀ ਜਿੱਤ ਦੀ ਖੁਸ਼ੀ ਵਿਚ ਭਵਾਨੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਲੱਡੂ ਵੰਡੇ ਗਏ ਅਤੇ ਭੰਗੜੇ ਵੀ ਪਾਏ ਗਏ। ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਵੱਲੋਂ ਅੱਜ ਵੀ ‘ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ ਪਰ ਦੱਬਦਾ ਕਿੱਥੇ ਹੈ’ ਗੀਤ ਉੱਪਰ ਭੰਗੜੇ ਪਾਏ ਗਏ।

Share this...
Share on Facebook
Facebook

Leave a Reply

Your email address will not be published. Required fields are marked *

*

x

Check Also

ਚੀਨੀ ਫੌਜ ਨਾਲ ਝੜਪ ਵਿਚ ਪੰਜਾਬ ਦੇ 4 ਜਵਾਨ ਸ਼ਹੀਦ

ਸੰਗਰੂਰ ਦੇ ਪਿੰਡ ਤੋਲਾਵਾਲ ਦੇ ਗੁਰਬਿੰਦਰ ਸਿੰਘ ਅਤੇ ਮਾਨਸਾ ਜ਼ਿਲ੍ਹੇ ਦੇ ਥਾਣਾ ਬੋਹਾ ਦੇ ਪਿੰਡ ...

error: