ਬਾਦਲ ਪਿਓ-ਪੁੱਤ ਵਾਂਗ ਲਾਰੇ ਨਹੀਂ ਲਾਵਾਂਗਾ, ਕਰਜਾ ਮਾਫ ਕਰਕੇ ਦਿਖਾਵਾਂਗਾ

ਬਾਦਲ ਪਿਓ-ਪੁੱਤ ਵੱਲੋਂ ਖੇਤੀ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਤੋਂ ਪਿੱਛੇ ਹਟਣ ਦੇ ਲਾਏ ਗਏ ਦੋਸ਼ਾਂ ‘ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੋਵੇਂ ਬਾਦਲਾਂ ਨੂੰ ਮਨਭਾਉਂਦੀ ਗੱਲ ਸੁਣਨ ਤੇ ਭੁੱਲਣ ਦੀ ਬਿਮਾਰੀ ਹੈ।

ਕੈਪਟਨ ਨੇ ਕਿਹਾ ਕਿ ਬਾਦਲ ਆਪਣੇ ਸਿਆਸੀ ਵਿਰੋਧੀਆਂ ਖਾਸ ਕਰਕੇ ਪੰਜਾਬ ਕਾਂਗਰਸ ਵਿਰੁੱਧ ਫਜ਼ੂਲ ਤੇ ਅਧਾਰਹੀਣ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਪ੍ਰਵਿਰਤੀ ਵਿਚ ਗ੍ਰਸੇ ਹੋਏ ਹਨ। ਸਰਕਾਰ ਵੱਲੋਂ ਖੇਤੀ ਕਰਜ਼ੇ ਮੁਆਫ਼ ਕਰਨ ਦੀ ਵਚਨਬੱਧਤਾ ਤੋਂ ਭੱਜਣ ਬਾਰੇ ਹਾਲ ਹੀ ਦੇ ਬਾਦਲਾਂ ਦੇ ਬਿਆਨ ਨਾ ਕੇਵਲ ਬੇਬੁਨਿਆਦ ਹਨ ਸਗੋਂ ਲੋਕਾਂ ਵਿਚ ਸਥਾਪਤ ਹੋ ਚੁੱਕੇ ਤੱਥਾਂ ਦੇ ਵੀ ਉਲਟ ਹਨ।

ਬਾਦਲ ਸਰਕਾਰ ਆਪਣੇ 10 ਸਾਲ ਦੇ ਸ਼ਾਸਨ ਦੌਰਾਨ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਇਕ ਵੀ ਕਦਮ ਚੁੱਕਣ ‘ਚ ਨਾਕਾਮ ਰਹੀ ਹੈ ਅਤੇ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਆਪਣਾ ਸ਼ਾਸਨ ਸੰਭਾਲਣ ਦੇ 10 ਦਿਨਾਂ ਤੋਂ ਵੀ ਘੱਟ ਸਮੇਂ ਵਿਚ ਖੇਤੀ ਕਰਜ਼ੇ ਸਮਾਂ-ਬੱਧ ਤਰੀਕੇ ਨਾਲ ਮੁਆਫ਼ ਕਰਨ ਲਈ ਪਹਿਲਕਦਮੀਆਂ ਕੀਤੀਆਂ ਹਨ।

ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਨਾਲ ਹੋਈ ਮੀਟਿੰਗ ਦਾ ਜ਼ਿਕਰ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਉਹ ਖੇਤੀ ਕਰਜ਼ੇ ਨੂੰ ਮੁਆਫ਼ ਕਰਨ ਦੀ ਮੰਗ ਨੂੰ ਲੈ ਕੇ ਪਹਿਲੀ ਵਾਰ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਹੀਂ ਮਿਲੇ। ਕਾਂਗਰਸ ਨਾ ਕੇਵਲ ਪੰਜਾਬ ਵਿਚ ਸਗੋਂ ਦੇਸ਼ ਭਰ ਵਿਚ ਖੇਤੀ ਕਰਜ਼ੇ ਮੁਆਫ਼ ਕਰਨ ਲਈ ਵਚਨਬੱਧ ਹੈ।

ਉਹ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਨੂੰ ਮਿਲਣ ਗਏ ਵਫ਼ਦ ਵਿਚ ਸ਼ਾਮਲ ਸਨ ਜਿਸ ਨੇ ਦੇਸ਼ ਭਰ ਦੇ ਸੰਕਟ ਵਿਚ ਘਿਰੇ ਕਿਸਾਨਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ ਸੀ।

ਕੈਪਟਨ ਨੇ ਕਿਹਾ ਕਿ ਦੇਸ਼ ਦੇ ਸਭਨਾਂ ਹਿੱਸਿਆਂ ਵਿਚ ਕਿਸਾਨਾਂ ਦੀ ਦੁਰਦਸ਼ਾ ਬਾਰੇ ਉਨ੍ਹਾਂ ਦੀ ਪਾਰਟੀ ਪੂਰੀ ਤਰ੍ਹਾਂ ਜਾਣਦੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਇਸ ਸਮੱਸਿਆ ਨੂੰ ਹੱਲ ਕਰਨ ਲਈ ਜੱਦੋ- ਜਹਿਦ ਕਰ ਰਹੀ ਹੈ। ਇਸ ਦੇ ਉਲਟ ਆਪਣੇ ਹੀ ਸੂਬੇ ਵਿਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਬਾਦਲਾਂ ਦੇ ਕੰਨਾਂ ‘ਤੇ ਜੂੰ ਨਾ ਸਰਕੀ। ਬਾਦਲਾਂ ਨੂੰ ਹੋਰਨਾਂ ਸੂਬਿਆਂ ਬਾਰੇ ਕੋਈ ਵੀ ਚਿੰਤਾ ਹੋਣ ਦੀ ਤਾਂ ਗੱਲ ਤਾਂ ਸੋਚੀ ਵੀ ਨਹੀਂ ਜਾ ਸਕਦੀ।

ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਆਪਣਾ ਮਾਣ-ਸਤਿਕਾਰ ਹੋਰ ਨਾ ਘਟਾਉਣ। ਬਾਦਲਾਂ ਨੂੰ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਤੇ ਇਨ੍ਹਾਂ ਨੂੰ ਉਤਸ਼ਾਹ ਦੇਣ ਲਈ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ।

Share this...
Share on Facebook
Facebook

One comment

  1. ਕੈਪਟਨ ਅਮਰਿੰਦਰ ਸਿੰਘ ਪੰਜਾਬ ਸਰਕਾਰ

Leave a Reply

Your email address will not be published. Required fields are marked *

*

x

Check Also

ਕੈਪਟਨ ਦੇ ਕਰਜਾ ਮੁਆਫੀ ਤੋਂ ਬਾਅਦ ਮੋਦੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਝੋਨੇ ਦੇ ਘਟੋ-ਘੱਟ ਸਮਰਥਨ ਮੁੱਲ ਵਿਚ 80 ਰੁਪਏ ਪ੍ਰਤੀ ...

error: